ਅੰਮ੍ਰਿਤਸਰ ਵਿਖੇ ਬਰਾਈਟ ਮਾਇੰਡ ਪੰਜਾਬ-2026 ਪ੍ਰੋਗਰਾਮ ਦਾ ਸਫਲਤਾ ਪੂਰਵਕ ਹੋਇਆ ਆਯੋਜਨ!
ਅੰਮ੍ਰਿਤਸਰ ਵਿਖੇ ਬਰਾਈਟ ਮਾਇੰਡ ਪੰਜਾਬ-2026 ਪ੍ਰੋਗਰਾਮ ਦਾ ਸਫਲਤਾ ਪੂਰਵਕ ਹੋਇਆ ਆਯੋਜਨ! ਅੱਜ ਮਿਤੀ 27 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਬਰਾਈਟ ਮਾਇੰਡ ਪੰਜਾਬ -2026 ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਜ਼ਿਲ੍ਹਾ ਸਿੱਖਿਆ ਅਫਸਰ ਸ. ਕੰਵਲਜੀਤ ਸਿੰਘ ,ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਜੇਸ਼ ਖੰਨਾ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ, ਮਾਨਯੋਗ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਅਤੇ ਸ਼੍ਰੀ ਮੁਨੀਸ਼ ਸਿਸੋਦੀਆ ਸਾਬਕਾ ਉਪ ਮੁੱਖ ਮੰਤਰੀ, ਦਿੱਲੀ ਜੀ , ਸਿੱਖਿਆ ਵਿਭਾਗ ਦੇ ਡਾਇਰੈਕਟਰ ਸਕੱਤਰ ਸਿੰਘ ਬੱਲ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਜੀ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ, ਏਡਿਡ, ਪ੍ਰਾਈਵੇਟ ਅਤੇ ਸੀਬੀਐਸਈ ਸਕੂਲਾਂ ਦੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ 90% ਪ੍ਰਤੀਸ਼ਤ ਅਤੇ ਉਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਲਗਭਗ 500 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ-ਪੱਤਰ ਦੇ ਕੇ ਉਤਸਾਹਿਤ ਕਰਨਾ ਸੀ ਤਾਂ ਜੋ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਦੂਜੇ ਵਿਦਿਆਰਥੀ ਵੀ ਇਸ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਉਪਲੱਬਧੀਆਂ ਹਾਸਲ ਕਰਨ ਅਤੇ ਸਰਕਾਰੀ...