ਪੰਜਾਬੀ ਅਣਡਿੱਠਾ ਪੈਰਾ : ਆਓ ਗਿਆਨ ਵਧਾਈਏ

ਪੰਜਾਬੀ ਅਣਡਿੱਠਾ ਪੈਰਾ ( 12 NOV COUNTDOWN ) 1. ਹੇਠਾਂ ਲਿਖੇ ਪੈਰੇ ਨੂੰ ਪੜ੍ਹ ਕੇ ਪ੍ਰਸ਼ਨਾਂ ਦੇ ਸਹੀ ਉੱਤਰਾਂ ਦੀ ਚੋਣ ਕਰੋ : ਜਦੋਂ ਮਨੁੱਖ ਨੇ ਧਰਤੀ ਥੱਲੇ ਪਾਣੀ ਲੱਭ ਲਿਆ ਹੈ ਤਾਂ ਹੀ ਉਹ ਦਰਿਆਵਾਂ ਦੇ ਕਿਨਾਰਿਆਂ ਤੋਂ ਪਰ੍ਹੇ ਪਿੰਡ ਵਸਾਉਣ ਦੇ ਯੋਗ ਹੋਇਆ। ਜਦੋਂ ਉਸਨੇ ਅੱਗ ਬਾਲਣੀ ਸਿੱਖ ਲਈ ਤਾਂ ਹੀ ਉਸਨੇ ਰਿੰਨ੍ਹਣਾ-ਪਕਾਉਣਾ ਆਰੰਭ ਕੀਤਾ ਅਤੇ ਅਨਾਜ ਵੀ ਉਸਦੇ ਆਹਾਰ ਦਾ ਭਾਗ ਬਣਿਆ। ਜਦੋਂ ਉਸਨੇ ਪਾਣੀ ਦੇ ਨਵੇਂ ਸਰੋਤ ਲੱਭ ਲਏ ਤਾਂ ਉਸਨੇ ਟਿਕਾਉ ਜੀਵਨ ਜਿਉਣਾ ਆਰੰਭ ਕਰ ਦਿੱਤਾ। ਜਦੋਂ ਉਸਨੇ ਜਾਨਵਰਾਂ ਦਾ ਸੁਭਾਅ ਸਮਝ ਲਿਆ ਤਾਂ ਉਨ੍ਹਾਂ ਦਾ ਸ਼ਿਕਾਰ ਕਰਨ ਦੇ ਨਾਲ਼-ਨਾਲ਼ ਮਨੁੱਖ ਨੇ ਜਾਨਵਰ ਸ਼ਕਤੀ ਨੂੰ ਆਪਣੇ ਹਿੱਤ ਲਈ ਵਰਤਣਾ ਸ਼ੁਰੂ ਕਰ ਦਿੱਤਾ। ਪੈਦਲ ਚੱਲਣ ਦੀ ਬਜਾਏ ਉਸਨੇ ਘੋੜੇ ਆਦਿ ਦੀ ਸਵਾਰੀ ਕਰਨੀ ਆਰੰਭ ਕਰ ਦਿੱਤੀ ਅਤੇ ਇੱਕ ਥਾਂ ਤੋਂ ਦੂਜੀ ਥਾਂ ਜਾਣ ਦੀ ਰਫ਼ਤਾਰ ਵਿੱਚ ਵਾਧਾ ਕੀਤਾ। ਖੇਤੀਬਾੜੀ ਦੇ ਧੰਦੇ ਵਿੱਚ ਆਪਣਾ ਵਾਰਸ ਪੈਦਾ ਕਰਨ ਦੀ ਇੱਛਾ ਨਾਲ਼ ਉਸਨੇ ਵਿਆਹ ਨਾ ਦੀ ਸੰਸਥਾ ਉਸਾਰੀ ਅਤੇ ਰਿਸ਼ਤਾ-ਨਾਤਾ ਪ੍ਰਬੰਧ ਹੋਂਦ ਵਿੱਚ ਆਇਆ। ਇੱਕ ਥਾਂ ਟਿਕ ਜਾਣ ਕਾਰਨ ਰਸਮ-ਰਿਵਾਜ, ਦੇਵੀ-ਦੇਵਤੇ ਅਤੇ ਮੇਲੇ-ਤਿਉਹਾਰ, ਸ਼ਗਨ-ਅਪਸ਼ਗਨ, ਸਾੜਾ-ਈਰਖਾ, ਮੇਲ-ਮਿਲਵਰਤਨ ਆਦਿ ਹੋਂਦ ਵਿੱਚ ਆਏ, ਇਵੇਂ ਖੇਤੀਬਾੜੀ ਮਨੁੱਖੀ ਸੱਭਿਅਤਾ ਦੀ ਮਾਂ ਹੋ ਨਿਬੜੀ। ਖੇਤੀਬਾੜੀ ਦੇ ਵਿਕਾਸ ਨਾਲ਼ ਹੀ ਪਿੰਡ ਦਾ ਨਿਰਮਾਣ ਹੋਇਆ। ਪਿੰਡ ਦਾ ਨਿਰਮਾਣ ਉਦੋਂ ਹੀ ਸੰਭਵ ਹੋਇਆ ਜਦੋਂ...